ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ, ਅਕਾਲ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਵੱਖ-ਵੱਖ ਅਕਾਦਮਿਕ ਗਤੀਵਿਧੀਆਂ ਦੁਆਰਾ ਮਨਾਇਆ ਗਿਆ। ਯੂਨੀਵਰਸਿਟੀ ਦੇ ਦਰਬਾਰ ਸਾਹਿਬ ਵਿਚ ਸਵੇਰੇ 8.30 ਵਜੇ ਤੋਂ 11.00 ਵਜੇ ਤੱਕ ਦੀਵਾਨ ਸਜਿਆ। ਜਿਸ ਵਿੱਚ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਅਤੇ ਕਥਾ ਵਿਚਾਰਾਂ ਦੁਆਰਾ ਸਾਂਝ ਪਾਈ। ਵਿਭਾਗ ਵਿਚ ਵਿਦਿਆਰਥੀਆਂ ਦਾ ਲੇਖ-ਰਚਨਾ ਮੁਕਾਬਲਾ ਕਰਵਾਇਆ ਗਿਆ। ਜਿਸ ਦਾ ਵਿਸ਼ਾ ਗੁਰੂ ਗ੍ਰੰਥ ਸਾਹਿਬ: ਸੰਕਲਨ ਤੇ ਸੰਪਾਦਨ ਸੀ। ਉਪਰੰਤ ਕਵਿਤਾ ਮੁਕਾਬਲਾ ਕਰਵਾਇਆ ਗਿਆ।
ਯੂਨੀਵਰਸਿਟੀ ਦੇ ਸੈਮੀਨਾਰ ਹਾਲ ਵਿਚ 3.00 PM ਤੋਂ 4.20 PM ਤੱਕ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਮੂਲੀਅਤ ਕੀਤੀ। ਸੈਮੀਨਾਰ ਦੀ ਆਰੰਭਤਾ ਤੇ ‘ਇਹ ਹੈ ਪ੍ਰਗਟ ਹਮਾਰੀ ਕਾਸ਼ੀ’ ਸ਼ਬਦ ਗਾਇਨ ਹੋਇਆ। ਉਪਰੰਤ ਦੋ ਵਿਦਿਆਰਥੀਆਂ ਨੇ ਕਵਿਤਾਵਾਂ ਪੜ੍ਹੀਆਂ। ਇਸ ਸੈਮੀਨਾਰ ਦੀ ਪ੍ਰਧਾਨਗੀ Air Marshal ਬੀ.ਐਸ. ਭੰਗੂ ਨੇ ਕੀਤੀ ਅਤੇ ਮੁਖ ਵਕਤੇ ਵਜੋਂ ਡਾ. ਤਰਸੇਮ ਸਿੰਘ ਨੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਸੈਮੀਨਾਰ ਵਿਚ ਗੁਰੂ ਗ੍ਰੰਥ ਸਾਹਿਬ ਦੇ ਸੰਕਲਨ ਇਤਿਹਾਸ ਤੇ ਮਹਾਨਤਾ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਅਖੀਰ ਮੁਕਾਬਲਿਆਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।